AUDIO GURBANI - A free podcast

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

8 min · 19. Juni 2026
Episode ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ Cover

Beschreibung

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮। SORAT’H, FIRST MEHL: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

Kommentare

0

Sei die erste Person, die kommentiert

Melde dich jetzt an und werde Teil der AUDIO GURBANI - A free podcast-Community!

Loslegen

2 Monate für 1 €

Dann 4,99 € / Monat · Jederzeit kündbar.

  • Podcasts nur bei Podimo
  • 20 Stunden Hörbücher / Monat
  • Alle kostenlosen Podcasts

Alle Folgen

298 Folgen

Episode Sehaj Path Sahib Sri Guru Granth Sahib Cover

Sehaj Path Sahib Sri Guru Granth Sahib

ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥ {ਪੰਨਾ 162}

19. Juni 20262 h 14 min
Episode ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ Cover

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮। SORAT’H, FIRST MEHL: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

19. Juni 20268 min
Episode ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ Cover

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮। SOOHEE, FIFTH MEHL: Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

Gestern5 min
Episode ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ Cover

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ।ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।SORATH, FIFTH MEHL:The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

17. Juni 20264 min
Episode ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Cover

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

16. Juni 20269 min