AUDIO GURBANI - A free podcast

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

6 min · 27. maj 2026
episode ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ cover

Beskrivelse

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮। The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 || DHANAASAREE, FIFTH MEHL:

Kommentarer

0

Vær den første til at kommentere

Tilmeld dig nu og bliv en del af AUDIO GURBANI - A free podcast-fællesskabet!

Kom i gang

2 måneder kun 19 kr.

Derefter 99 kr. / måned · Opsig når som helst.

  • Podcasts kun på Podimo
  • 20 lydbogstimer pr. måned
  • Gratis podcasts

Alle episoder

299 episoder

episode ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ cover

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

I går5 min
episode ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ cover

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥  ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧। ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥  ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ। ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ। ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨। ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ। ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩। ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥  ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ। ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ। ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।

28. maj 202615 min
episode ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ cover

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮। SORAT’H, FOURTH MEHL: The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||

28. maj 20267 min
episode ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ cover

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮। The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 || DHANAASAREE, FIFTH MEHL:

27. maj 20266 min