AUDIO GURBANI - A free podcast

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

7 min · 31. maj 2026
episode ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ cover

Description

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

Comments

0

Be the first to comment

Sign up now and become a member of the AUDIO GURBANI - A free podcast community!

Get Started

1 month for 9 kr.

Then 99 kr. / month · Cancel anytime.

  • Podcasts kun på Podimo
  • 20 lydbogstimer pr. måned
  • Gratis podcasts

All episodes

299 episodes

episode ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ artwork

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪। SORAT’H, NINTH MEHL: O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

11. juni 20266 min
episode ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ artwork

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

Yesterday1 min
episode ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ artwork

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥  ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨। ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧। ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥  ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

9. juni 20269 min
episode ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ artwork

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥  SORAT’H, FIFTH MEHL:  All beings and creatures were created by Him; He alone is the support and friend of the Saints. He Himself preserves the honor of His servants; their glorious greatness becomes perfect. || 1 || The Perfect Supreme Lord God is always with me. The Perfect Guru has perfectly and totally protected me, and now everyone is kind and compassionate to me. || 1 || Pause || Night and day, Nanak meditates on the Naam, the Name of the Lord; He is the Giver of the soul, and the breath of life itself. He hugs His slave close in His loving embrace, like the mother and father hug their child. || 2 || 22 || 50 || ਪੰਜਾਬੀ ਵਿਆਖਿਆ ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧। ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।

8. juni 20263 min
episode ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ artwork

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

7. juni 20267 min