AUDIO GURBANI - A free podcast

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥

3 min · 19. maj 2026
episode ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ cover

Description

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥  ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧। (O brother! Those saints keep saying thus-) O Lord! Your canopy is higher (than the canopy of all kings and emperors), no one else has ever stretched (such a high canopy). O brother! The saints have found such an ever-lasting God, those saints who have the understanding of spiritual life remain (always) engrossed in the love of God.1. O Nanak! Disease, worry, old age, death (these fears) do not even come close to the servants of God. They remain fearless (from the fears of the world) by fixing their minds on the one God alone. Their minds remain steadfast in the remembrance of the Lord.2.1.

Comments

0

Be the first to comment

Sign up now and become a member of the AUDIO GURBANI - A free podcast community!

Get Started

1 month for 9 kr.

Then 99 kr. / month · Cancel anytime.

  • Podcasts kun på Podimo
  • 20 lydbogstimer pr. måned
  • Gratis podcasts

All episodes

299 episodes

episode ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ artwork

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

7. juni 20267 min
episode ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ artwork

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ O mind! Always remember the Lord who Himself arranges all your affairs, who saves you from sorrows and protects you along with your entire family. Like parents, the Lord embraces (the living beings) by raising blind children. O Nanak! The person on whom the Lord looks with the eyes of mercy, all beings become kind.1. (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1।  ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥  O Lord! To ask for anything other than Your Name is to incur great suffering; (O Lord!) Give me Your Name so that I may be satisfied and the longing of my mind may be quenched. O Nanak! For the Guru who has made the dry grass green in the forest, what great thing is it for Him to make men green?.2. ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।  ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।  ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥  The Lord, who gives such gifts, should not be forgotten from the mind, (because) without Him (by forgetting Him, even a moment of life) does not pass easily. The Lord (resides) within the being (forever), is present outside of it (even surrounding it), no being can do any work hidden from Him. That man crosses the ocean of the world (is saved from the vices of the world) whose honor the Lord Himself protects. He is a devotee, he is knowledgeable, he is a penitent, on whom the Lord bestows His grace. To whom the Lord bestows (spiritual) strength (to resist vices), his work becomes successful, he attains respect. (Similarly, mental strength is also such a state that it is very necessary to maintain it after achieving it, generally a person turns towards the Riddhis and Siddhis.) This debilitating state is maintained only by that person, whom the Lord Himself helps to maintain. The person who keeps the Guru's teachings in his heart, always meets the Lord.3. ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ।  ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ। ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ।  ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।3।

Yesterday8 min
episode ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ artwork

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

5. juni 20266 min
episode ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ artwork

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

4. juni 20267 min
episode ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ artwork

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।  BILAAVAL, FIFTH MEHL:  If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||   --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

3. juni 20265 min