AUDIO GURBANI - A free podcast

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

5 min · Ayer
Portada del episodio ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

Descripción

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਅਰਥ:  ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1।  ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।  ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2।  (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1।23। The Lord who created (your) body from a drop (of the father), and protected you in the fire pit (of the mother's womb), protected you in the womb of the mother for ten months, (forgetting that) and taking birth in the world, Maya has come and oppressed you.1. O man! Why are you trapped in greed and losing your diamond birth? Why do you not sow the seed of the Lord's name and form in this human body (obtained) according to the deeds (done) in the previous birth?1. Stay. Now you have become old from a child, the past time will not be regained. When the accumulation will come from the head, then what will be the use of crying?2. (Even after becoming old) you are still creating hopes for (another) life, (and there) the accumulation is waiting for your breath (i.e., counting) when it will end. O Kabir! The world is a game of dice, (to win in this game) throw the dice of remembrance of the Lord (play the game of remembrance of the Lord).3.1. 23.

Comentarios

0

Sé la primera persona en comentar

¡Regístrate ahora y únete a la comunidad de AUDIO GURBANI - A free podcast!

Empezar

2 meses por 1 €

Después 4,99 € / mes · Cancela cuando quieras.

  • Podcasts exclusivos
  • 20 horas de audiolibros / mes
  • Podcast gratuitos

Todos los episodios

299 episodios

Portada del episodio ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਅਰਥ:  ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1।  ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।  ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2।  (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1।23। The Lord who created (your) body from a drop (of the father), and protected you in the fire pit (of the mother's womb), protected you in the womb of the mother for ten months, (forgetting that) and taking birth in the world, Maya has come and oppressed you.1. O man! Why are you trapped in greed and losing your diamond birth? Why do you not sow the seed of the Lord's name and form in this human body (obtained) according to the deeds (done) in the previous birth?1. Stay. Now you have become old from a child, the past time will not be regained. When the accumulation will come from the head, then what will be the use of crying?2. (Even after becoming old) you are still creating hopes for (another) life, (and there) the accumulation is waiting for your breath (i.e., counting) when it will end. O Kabir! The world is a game of dice, (to win in this game) throw the dice of remembrance of the Lord (play the game of remembrance of the Lord).3.1. 23.

Ayer5 min
Portada del episodio ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

29 de may de 20265 min
Portada del episodio ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥  ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧। ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥  ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ। ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ। ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨। ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ। ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩। ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥  ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ। ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ। ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।

28 de may de 202615 min
Portada del episodio ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮। SORAT’H, FOURTH MEHL: The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||

28 de may de 20267 min