AUDIO GURBANI - A free podcast

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥

8 min · 6. kesä 2026
jakson ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ kansikuva

Kuvaus

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ O mind! Always remember the Lord who Himself arranges all your affairs, who saves you from sorrows and protects you along with your entire family. Like parents, the Lord embraces (the living beings) by raising blind children. O Nanak! The person on whom the Lord looks with the eyes of mercy, all beings become kind.1. (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1।  ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥  O Lord! To ask for anything other than Your Name is to incur great suffering; (O Lord!) Give me Your Name so that I may be satisfied and the longing of my mind may be quenched. O Nanak! For the Guru who has made the dry grass green in the forest, what great thing is it for Him to make men green?.2. ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।  ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।  ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥  The Lord, who gives such gifts, should not be forgotten from the mind, (because) without Him (by forgetting Him, even a moment of life) does not pass easily. The Lord (resides) within the being (forever), is present outside of it (even surrounding it), no being can do any work hidden from Him. That man crosses the ocean of the world (is saved from the vices of the world) whose honor the Lord Himself protects. He is a devotee, he is knowledgeable, he is a penitent, on whom the Lord bestows His grace. To whom the Lord bestows (spiritual) strength (to resist vices), his work becomes successful, he attains respect. (Similarly, mental strength is also such a state that it is very necessary to maintain it after achieving it, generally a person turns towards the Riddhis and Siddhis.) This debilitating state is maintained only by that person, whom the Lord Himself helps to maintain. The person who keeps the Guru's teachings in his heart, always meets the Lord.3. ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ।  ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ। ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ।  ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।3।

Kommentit

0

Ole ensimmäinen kommentoija

Rekisteröidy nyt ja liity AUDIO GURBANI - A free podcast-yhteisöön!

Aloita maksutta

14 vrk ilmainen kokeilu

Kokeilun jälkeen 7,99 € / kuukausi. · Peru milloin tahansa.

  • Podimon podcastit
  • 20 kuunteluaikaa / kuukausi
  • Lataa offline-käyttöön

Kaikki jaksot

299 jaksot

jakson ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ kansikuva

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713}ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।TODEE, FIFTH MEHL:O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

14. kesä 20264 min
jakson ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ kansikuva

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: ONE UNIVERSAL CREATOR GOD. BY THE GRACE OF THE TRUE GURU: You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1

Eilen11 min
jakson ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ kansikuva

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

11. kesä 202617 min
jakson ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ kansikuva

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪। SORAT’H, NINTH MEHL: O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

11. kesä 20266 min
jakson ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ kansikuva

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

10. kesä 20261 min