AUDIO GURBANI - A free podcast

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

11 min · 13 de jun de 2026
Portada del episodio ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

Descripción

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: ONE UNIVERSAL CREATOR GOD. BY THE GRACE OF THE TRUE GURU: You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1

Comentarios

0

Sé la primera persona en comentar

¡Regístrate ahora y únete a la comunidad de AUDIO GURBANI - A free podcast!

Prueba gratis

Empieza 7 días de prueba

$99 / mes después de la prueba. · Cancela cuando quieras.

  • Podcasts solo en Podimo
  • 20 horas de audiolibros al mes
  • Podcast gratuitos

Todos los episodios

299 episodios

episode ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ artwork

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

16 de jun de 20269 min
episode ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ artwork

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥  ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨। ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧। Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes. That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru. You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed. The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word. O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God

Ayer11 min
episode ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ artwork

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713}ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।TODEE, FIFTH MEHL:O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

14 de jun de 20264 min
episode ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ artwork

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: ONE UNIVERSAL CREATOR GOD. BY THE GRACE OF THE TRUE GURU: You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1

13 de jun de 202611 min
episode ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ artwork

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

11 de jun de 202617 min