AUDIO GURBANI - A free podcast

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

5 min · 22 de may de 2026
Portada del episodio ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

Descripción

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥  ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧। ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨। ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨। JAITSREE, NINTH MEHL: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

Comentarios

0

Sé la primera persona en comentar

¡Regístrate ahora y únete a la comunidad de AUDIO GURBANI - A free podcast!

Prueba gratis

Empieza 7 días de prueba

$99 / mes después de la prueba. · Cancela cuando quieras.

  • Podcasts solo en Podimo
  • 20 horas de audiolibros al mes
  • Podcast gratuitos

Todos los episodios

299 episodios

episode ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ artwork

ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ Meaning: (The first) twelve years of (age) passed in ignorance, (another) twenty years (passed, that is, thirty years passed, even then) no penance was performed; Thirty years (more passed, age exceeded sixty, even then) no bhajan-bandagi was performed, now he started rubbing his hands (because) he became old.1. In 'Mamta' itself (the age of youth) passed, the ocean of body-form dried up, and the strength of the arms (also ended).1. Stay. (Now even when old age comes, he makes efforts to escape death, but his efforts are like) building a dam in a dried-up pond (so that the water does not flow out of the pond), and building a fence around a cut field. A foolish man tries to keep his body, but (when he is in the form of a body) a thief (i.e., a body that has been kept silent) comes and takes away (the life). 2. The feet, head, hands start trembling, water flows from the eyes spontaneously, no clear words come out of the tongue. O fool! (Do) you hope to earn righteousness at that time? 3. The man on whom God shows mercy, and unites his mind (with His feet), that man gains the benefit of the Name-Form of God. Even when leaving the world, this same Name-Money goes with (a man) (but) this money is obtained by the grace of the True Guru. 4. Kabir says – O Saints! Listen, (no living being takes) any other wealth with him/her (at the time of death), because when the call comes from God, a person leaves wealth and home (everything here) and walks away. 5.2.15. ਅਰਥ:  (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1।  'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ।  (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ) , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2।  ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3।  ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4।  ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

2 de jun de 20267 min
episode ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ artwork

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

31 de may de 20267 min
episode ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ artwork

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਅਰਥ:  ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1।  ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।  ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2।  (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1।23। The Lord who created (your) body from a drop (of the father), and protected you in the fire pit (of the mother's womb), protected you in the womb of the mother for ten months, (forgetting that) and taking birth in the world, Maya has come and oppressed you.1. O man! Why are you trapped in greed and losing your diamond birth? Why do you not sow the seed of the Lord's name and form in this human body (obtained) according to the deeds (done) in the previous birth?1. Stay. Now you have become old from a child, the past time will not be regained. When the accumulation will come from the head, then what will be the use of crying?2. (Even after becoming old) you are still creating hopes for (another) life, (and there) the accumulation is waiting for your breath (i.e., counting) when it will end. O Kabir! The world is a game of dice, (to win in this game) throw the dice of remembrance of the Lord (play the game of remembrance of the Lord).3.1. 23.

30 de may de 20265 min
episode ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ artwork

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

29 de may de 20265 min