AUDIO GURBANI - A free podcast

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

8 min · 20. mai 2026
episode ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ cover

Beskrivelse

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Kommentarer

0

Vær den første til å kommentere

Registrer deg nå og bli medlem av AUDIO GURBANI - A free podcast sitt community!

Prøv gratis

Prøv gratis i 14 dager

99 kr / Måned etter prøveperioden. · Avslutt når som helst.

  • Eksklusive podkaster
  • 20 timer lydbøker i måneden
  • Gratis podkaster

Alle episoder

299 Episoder

episode ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ cover

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

5. juni 20266 min
episode ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ cover

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

I går7 min
episode ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ cover

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।  BILAAVAL, FIFTH MEHL:  If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||   --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

3. juni 20265 min
episode ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ cover

ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ Meaning: (The first) twelve years of (age) passed in ignorance, (another) twenty years (passed, that is, thirty years passed, even then) no penance was performed; Thirty years (more passed, age exceeded sixty, even then) no bhajan-bandagi was performed, now he started rubbing his hands (because) he became old.1. In 'Mamta' itself (the age of youth) passed, the ocean of body-form dried up, and the strength of the arms (also ended).1. Stay. (Now even when old age comes, he makes efforts to escape death, but his efforts are like) building a dam in a dried-up pond (so that the water does not flow out of the pond), and building a fence around a cut field. A foolish man tries to keep his body, but (when he is in the form of a body) a thief (i.e., a body that has been kept silent) comes and takes away (the life). 2. The feet, head, hands start trembling, water flows from the eyes spontaneously, no clear words come out of the tongue. O fool! (Do) you hope to earn righteousness at that time? 3. The man on whom God shows mercy, and unites his mind (with His feet), that man gains the benefit of the Name-Form of God. Even when leaving the world, this same Name-Money goes with (a man) (but) this money is obtained by the grace of the True Guru. 4. Kabir says – O Saints! Listen, (no living being takes) any other wealth with him/her (at the time of death), because when the call comes from God, a person leaves wealth and home (everything here) and walks away. 5.2.15. ਅਰਥ:  (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1।  'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ।  (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ) , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2।  ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3।  ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4।  ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

2. juni 20267 min
episode ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ cover

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

31. mai 20267 min