AUDIO GURBANI - A free podcast
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ Meaning: (The first) twelve years of (age) passed in ignorance, (another) twenty years (passed, that is, thirty years passed, even then) no penance was performed; Thirty years (more passed, age exceeded sixty, even then) no bhajan-bandagi was performed, now he started rubbing his hands (because) he became old.1. In 'Mamta' itself (the age of youth) passed, the ocean of body-form dried up, and the strength of the arms (also ended).1. Stay. (Now even when old age comes, he makes efforts to escape death, but his efforts are like) building a dam in a dried-up pond (so that the water does not flow out of the pond), and building a fence around a cut field. A foolish man tries to keep his body, but (when he is in the form of a body) a thief (i.e., a body that has been kept silent) comes and takes away (the life). 2. The feet, head, hands start trembling, water flows from the eyes spontaneously, no clear words come out of the tongue. O fool! (Do) you hope to earn righteousness at that time? 3. The man on whom God shows mercy, and unites his mind (with His feet), that man gains the benefit of the Name-Form of God. Even when leaving the world, this same Name-Money goes with (a man) (but) this money is obtained by the grace of the True Guru. 4. Kabir says – O Saints! Listen, (no living being takes) any other wealth with him/her (at the time of death), because when the call comes from God, a person leaves wealth and home (everything here) and walks away. 5.2.15. ਅਰਥ: (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। 'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ। (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ) , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।
299 Episoder
Kommentarer
0Vær den første til å kommentere
Registrer deg nå og bli medlem av AUDIO GURBANI - A free podcast sitt community!