AUDIO GURBANI - A free podcast

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

8 min · 20 de may de 2026
Portada del episodio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

Descripción

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Comentarios

0

Sé la primera persona en comentar

¡Regístrate ahora y únete a la comunidad de AUDIO GURBANI - A free podcast!

Empezar

2 meses por 1 €

Después 4,99 € / mes · Cancela cuando quieras.

  • Podcasts exclusivos
  • 20 horas de audiolibros / mes
  • Podcast gratuitos

Todos los episodios

299 episodios

Portada del episodio ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

Ayer7 min
Portada del episodio ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਅਰਥ:  ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1।  ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।  ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2।  (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1।23। The Lord who created (your) body from a drop (of the father), and protected you in the fire pit (of the mother's womb), protected you in the womb of the mother for ten months, (forgetting that) and taking birth in the world, Maya has come and oppressed you.1. O man! Why are you trapped in greed and losing your diamond birth? Why do you not sow the seed of the Lord's name and form in this human body (obtained) according to the deeds (done) in the previous birth?1. Stay. Now you have become old from a child, the past time will not be regained. When the accumulation will come from the head, then what will be the use of crying?2. (Even after becoming old) you are still creating hopes for (another) life, (and there) the accumulation is waiting for your breath (i.e., counting) when it will end. O Kabir! The world is a game of dice, (to win in this game) throw the dice of remembrance of the Lord (play the game of remembrance of the Lord).3.1. 23.

30 de may de 20265 min
Portada del episodio ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

29 de may de 20265 min
Portada del episodio ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥  ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧। ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥  ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ। ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ। ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨। ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ। ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩। ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥  ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ। ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ। ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।

28 de may de 202615 min